ਸੰਸਦ ਵਿੱਚ ਇਸ ਹਫਤੇ ਦੀ ਕਾਰਵਾਈ
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਰਕਾਰ ਭਾਰਤ ਨੂੰ ਨਵੀਆਂ ਸਿਖਰਾਂ ‘ਤੇ ਲੈ ਜਾਵੇਗੀ ਅਤੇ ਵਨ ਨੇਸ਼ਨ-ਵਨ ਇਲੈਕਸ਼ਨ ਦੀ ਧਾਰਨਾ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਨੇ ਵਿਰੋਧੀ ਧਿਰ ਅੱਗੇ ਵੀ ਸਹਿਯੋਗ ਦੀ ਅਪੀਲ ਕੀਤੀ। ਉਹ ਦੋਨਾਂ ਸਦਨਾਂ ਦੀ ਸਾਂਝੀ ਬੈਠਕ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਦੇ ਧੰਨਵਾਦ ਮਤੇ ਉੱਤੇ ਲੋਕ ਸਭਾ ਵਿੱਚ ਬਹਿਸ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਸੰਸਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਰੋਧੀ ਧਿਰ ਅੱਗੇ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਪਣੀ ਤਰੱਕੀ ਅਤੇ ਖੁਸ਼ਹਾਲੀ ਯਕੀਨੀ ਬਣਾਉਣ ਲਈ ਅੱਗੇ ਵਧਣ ਦਾ ਕੋਈ ਵੀ ਮੌਕਾ ਗੁਆਉਣਾ ਨਹੀਂ ਚਾਹੀਦਾ। ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਸਰਕਾਰ ਅਤੇ ਵਿਰੋਧੀ ਪੱਖ ਦੋਵੇਂ ਮਿਲ ਕੇ ਦੇਸ਼ ਦੇ ਸਾਹਮਣੇ ਮੌਜੂਦ ਸਾਰੀਆਂ ਚੁਣੌਤੀਆਂ ਦਾ ਟਾਕਰਾ ਕਰ ਸਕਦੇ ਹਨ। ਉਨ੍ਹਾਂ ਨੇ ਇੱਕ ਮਜ਼ਬੂਤ, ਸੁਰੱਖਿਅਤ ਅਤੇ ਸਮਾਵੇਸ਼ੀ ਭਾਰਤ ਬਣਾਉਣ ਦਾ ਐਲਾਨ ਕੀਤਾ। ਭ੍ਰਿਸ਼ਟਾਚਾਰ, ਕਿਸਾਨਾਂ ਅਤੇ ਰੁਜ਼ਗਾਰ ਵਰਗੇ ਅਨੇਕਾਂ ਮੁੱਦਿਆਂ ਉੱਤੇ ਉਨ੍ਹਾਂ ਜ਼ੋਰ ਦਿੰਦੇ ਹੋਏ ਕਿਹਾ ਕਿ ਦੇਸ਼ ਵਿੱਚ ਭ੍ਰਿਸ਼ਟਾਚਾਰ ਦੇ ਲਈ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਦੇ ਖਿਲਾਫ਼ ਲੜਾਈ ਜਾਰੀ ਰੱਖੇਗੀ। ਦੇਸ਼ ਵਿੱਚ ਪਾਣੀ ਸੰਕਟ ਦਾ ਜ਼ਿਕਰ ਕਰਦੇ ਹੋਇਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਪਾਣੀ ਉਪਲੱਬਧ ਕਰਾਉਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਮੰਤਵ ਹੈ। ਰਾਜ ਸਭਾ ਵਿੱਚ ਬਹਿਸ ਦਾ ਜ...