ਸੰਸਦ ਦੀ ਇਸ ਹਫ਼ਤੇ ਦੀ ਕਾਰਵਾਈ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਭਾਰਤ ‘ਚ ਨਿਵੇਸ਼ ਕਰਨ ਸਬੰਧੀ ਆਪਣੇ ਭਰੋਸੇ ਨੂੰ ਲਗਾਤਾਰ ਪੇਸ਼ ਕੀਤਾ ਗਿਆ ਹੈ।ਸੰਸਦ ‘ਚ ਕੇਂਦਰੀ ਬਜਟ 2020-21 ‘ਤੇ ਵਿਚਾਰ ਵਟਾਂਦਰੇ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਦੇਸ਼ ਦੇ ਬੈਂਕ ਵਿਕਾਸ ਨਿਵੇਸ਼ ਲਈ ਫੰਡ ਮੁਹੱਈਆ ਕਰਵਾਉਣ ਲਈ ਬਿਹਤਰ ਯੋਗ ਹੋ ਗਏ ਹਨ।ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ 2024-25 ਤੱਕ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਇਕ ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਦੀ ਤਿਆਰੀ ‘ਚ ਹੈ।ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਆਰਥਿਕਤਾ ਅਗਾਂਹ ਉੱਚਾਈਆਂ ਛੂਹ ਰਹੀ ਹੈ।ਜੀਐਸਟੀ ਮਾਲੀਆ ਇੱਕਤਰਤਾ ‘ਚ ਵੀ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਜੀਡੀਪੀ 2014-15 ਦੋ ਟ੍ਰਿਲੀਅਕ ਡਾਲਰ ਸੀ ਜੋ ਕਿ 2019-20 ‘ਚ 2.9 ਟ੍ਰਿਲੀਅਨ ਡਾਲਰ ਹੋ ਗਈ ਹੈ।ਸਰਕਾਰ ਨੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਕਈ ਅਹਿਮ ਕਦਮ ਚੁੱਕੇ ਹਨ।ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਦੀ ਆਰਥਿਕਤਾ ਇਕ ਸਕਾਰਾਤਮਕ ਪਹਿਲੂ ਨੂੰ ਦਰਸਾ ਰਹੀ ਹੈ ਅਤੇ ਕੇਂਦਰ ਸਰਕਾਰ ਇਸ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ।
ਸਿਹਤ ਮੰਤਰੀ ਡਾ.ਹਰਸ਼ ਵਰਧਨ ਨੇ ਕਿਹਾ ਕਿ ਦੇਸ਼ ਖ਼ਤਰਨਾਕ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਬਰ ਤਿਆਰ ਹੈ।ਲੋਕ ਸਭਾ ‘ਚ ਇਸ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਣ ਲਈ ਸਾਰੀਆਂ ਲੋੜੀਦੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਅਤੇ ਇਸ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਪੈਦਾ ਹੋਈ ਸਥਿਤੀ ਦੀ ਨਿਗਰਾਨੀ ਲਈ ਇਕ ਪੈਨਲ ਦਾ ਗਠਨ ਵੀ ਕੀਤਾ ਗਿਆ ਹੈ।ਸਿਹਤ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਉਨ੍ਹਾਂ ਦੇ ਮੰਤਰਾਲੇ ਵੱਲੋਂ ਰੋਜ਼ਾਨਾ ਇਸ ਸਥਿਤੀ ਦਾ ਨਿਰੀਖਣ ਅਤੇ ਸਮੀਖਿਆ ਕੀਤੀ ਜਾ ਰਹੀ ਹੈ।ਹੁਣ ਤੱਕ 1,118 ਹਵਾਈ ਉਡਾਣਾ ਦਾ ਨਿਰੀਖਣ ਕੀਤਾ ਜਾ ਚੁੱਕਾ ਹੈ।ਡਾ.ਹਰਸ਼ ਵਰਧਨ ਨੇ ਵੁਹਾਨ ਤੋਂ ਭਾਰਤੀ ਵਿਿਦਆਰਥੀਆਂ ਨੂੰ ਵਤਨ ਵਾਪਸ ਲਿਆਉਣ ਦੇ ਇਸ ਬਚਾਅ ਮਿਸ਼ਨ ਤਹਿਤ ਏਅਰ ਇੰਡੀਆ ਅਤੇ ਮੈਡੀਕਲ ਸਟਾਫ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਧੰਨਵਾਦ ਵੀ ਪੇਸ਼ ਕੀਤਾ ਹੈ।ਸਿਹਤ ਮੰਤਰੀ ਨੇ ਰਾਜ ਸਭਾ ਨੂੰ ਸੂਚਿਤ ਕੀਤਾ ਕਿ ਸਰਕਾਰ ਨੇ ਦੇਸ਼ ਭਰ ‘ਚ ਕੋਰੋਨਾ ਵਾਇਰਸ ਦੀ ਜਾਂਚ ਲਈ ਵਿਸਤ੍ਰਿਤ ਕਲਿਨੀਕਲ ਪ੍ਰਬੰਧ ਕੀਤੇ ਹਨ।ਰਾਜ ਸਭਾ ‘ਚ ਆਯੂਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਤਕਰੀਬਨ 10.74 ਕਰੋੜ ਗਰੀਬ ਅਤੇ ਲੋੜੀਦੇ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਸਾਲਾਨਾ ਪੰਜ ਲੱਖ ਰੁਪਏ ਤੱਕ ਦਾ ਕਵਰ ਦਿੱਤਾ ਜਾਵੇਗਾ।
ਗ੍ਰਹਿ ਰਾਜ ਮੰਤਰੀ ਜੀ.ਕਿਸ਼ਨ ਰੈੱਡੀ ਨੇ ਲੋਕ ਸਭਾ ‘ਚ ਦੱਸਿਆ ਕਿ ਕਰਤਾਰਪੁਰ ਲਾਂਘੇ ਰਸਤੇ 9 ਨਵੰਬਰ 2019 ਤੋਂ 31 ਜਨਵਰੀ 2020 ਤੱਕ 44 ਹਜ਼ਾਰ 951 ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦਿਦਾਰੇ ਕੀਤੇ ਹਨ।ਉਨਾਂ ਦੇ ਸਹਿਯੋਗੀ ਨਿਿਤਆਨੰਦਾ ਰਾਏ ਨੇ ਲੋਕ ਸਭਾ ਨੂੰ ਦੱਸਿਆ ਕਿ 31 ਜਨਵਰੀ 2020 ਤੱਕ 35 ਲੱਖ 40 ਹਜ਼ਾਰ 267 ਵਿਦੇਸ਼ੀ ਭਾਰਤੀਆਂ ਨੂੰ ਓਸੀਆਈ ਕਾਰਡ ਜਾਰੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ 1955 ਦੇ ਨਾਗਰਿਕਤਾ ਐਕਟ ਤਹਿਤ ਇਸ ਕਾਰਡ ਨੂੰ ਰੱਦ ਕੀਤਾ ਜਾ ਸਕਦਾ ਹੈ।
ਮੰਤਰੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਐਕਟ 2019 ਦਾ ਉਦੇਸ਼ ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਹਿੰਦੂ, ਸਿੱਖ, ਬੋਧੀ, ਜੈਨ , ਪਾਰਸੀ ਅਤੇ ਈਸਾਈ ਭਾਈਚਾਰੇ ਨਾਲ ਸੰਬੰਧਿਤ ਪ੍ਰਵਾਸੀਆਂ , ਜੋ ਕਿ 31 ਦਸੰਬਰ 2014 ਤੋਂ ਪਹਿਲਾਂ ਭਾਰਤ ‘ਚ ਦਾਖਲ ਹੋਏ ਸਨ, ਉਨ੍ਹਾਂ ਨੂੰ ਨਾਗਰਿਕਤਾ ਦੀ ਗ੍ਰਾਰੰਟੀ ਪ੍ਰਦਾਨ ਕਰਨੀ ਹੈ।
ਰਸਾਇਣ ਅਤੇ ਖਾਦ ਮੰਤਰੀ ਡੀ.ਵੀ.ਸਦਾਨੰਦ ਗੌੜਾ ਨੇ ਕਿਹਾ ਕਿ ਦੇਸ਼ ‘ਚ ਪਲਾਸਟਿਕ ਪ੍ਰਦੂਸ਼ਣ ‘ਤੇ ਰੋਕ ਲਗਾਉਣ ਦੇ ਮਕਸਦ ਨਾਲ ਜਲਵਾਯੂ ਤਬਦੀਲੀ ਮਹਿਕਮੇ ਨੇ ਸੂਚਿਤ ਕੀਤਾ ਹੈ ਕਿ ਪਲਾਸਟਿਕ ਬੈਗਾਂ ਦੀਆਂ ਕੁੱਝ ਕਿਸਮਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਪਲਾਸਟਿਕ ਦੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ 2022 ਤੱਕ ਭਾਰਤ ‘ਚ ਇਕਹੇਰੇ ਪਲਾਸਟਿਕ ਦੀ ਵਰਤੋਂ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਪੇਸ਼ ਕੀਤੀ ਹੈ।
ਸੈਰ ਸਪਾਟਾ ਮੰਤਰਾਲੇ ਦੇ ਰਾਜ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੇ ਕਿਹਾ ਕਿ ਰਾਸ਼ਟਰੀ ਸੈਰ ਸਪਾਟਾ ਨੀਤੀ ਲਈ ਇਕ ਨਵਾਂ ਖਰੜਾ ਤਿਆਰ ਕੀਤਾ ਗਿਆ ਹੈ।ਜਿਸ ਦੀ ਕਿ ਸਮੀਖਿਆ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਨਵੀਂ ਨੀਤੀ ਤਹਿਤ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਦੇ ਕਈ ਉਪਰਾਲੇ ਕੀਤੇ ਗਏ ਹਨ।ਜਿਸ ‘ਚ ਭਾਰਤ ਨੂੰ ਸੈਰ ਸਪਾਟੇ ਲਈ ਮਹੱਤਵਪੂਰਣ ਪੰਧ ਵੱਜੋਂ ਉਭਾਰਨ ਦੇ ਯਤਨ ਵੀ ਸ਼ਾਮਲ ਹਨ।
ਦੋਵਾਂ ਹੀ ਸਦਨਾਂ ਨੂੰ ਇਜਲਾਸ ਦੇ ਅੱਧ ‘ਚ ਪਹੁੰਚਣ ਤੋਂ ਬਾਅਦ ਕੁੱਝ ਦਿਨਾਂ ਲਈ ਮਿਡ-ਸੈਸ਼ਨ ਬ੍ਰੈਕ ਲਈ ਬੰਦ ਕੀਤਾ ਗਿਆ ਹੈ। ਹੁਣ ਸੰਸਦ ਬਜਟ ਇਜਲਾਸ ਦੇ ਦੂਜੇ ਹਿੱਸੇ ਲਈ ਮਾਰਚ ਦੇ ਪਹਿਲੇ ਹਫ਼ਤੇ ਮੁੜ ਖੁਲੇ੍ਹਗਾ।
ਸਕ੍ਰਿਪਟ: ਵੀ. ਮੋਹਨ ਰਾਓ, ਪੱਤਰਕਾਰ
Comments
Post a Comment