ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਦਾ ਸੰਬੋਧਨ
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਦੀ 75ਵੀਂ ਵਰ੍ਹੇਗੰਢ ਮੌਕੇ ਵਰਚੁਅਲ ਤੌਰ ਤੇ ਇਸ ਵਿੱਚ ਹਿੱਸਾ ਲਿਆ। ਧਿਆਨਯੋਗ ਹੈ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਦੁਨੀਆ ਭਰ ਦੇ ਆਗੂ ਵਰਚੁਅਲ ਤੌਰ ਤੇ ਬੈਠਕ ਵਿਚ ਸ਼ਾਮਿਲ ਹੋ ਰਹੇ ਹਨ।
ਸੰਯੁਕਤ ਰਾਸ਼ਟਰ ਅਤੇ ਇਸ ਦੀਆਂ ਵਿਸ਼ੇਸ਼ ਏਜੰਸੀਆਂ ਦੇ ਨਾਲ-ਨਾਲ ਅੰਤਰਰਾਸ਼ਟਰੀ ਮੁਦਰਾ ਕੋਸ਼ ਅਤੇ ਵਿਸ਼ਵ ਬੈਂਕ ਦੀ ਸਥਾਪਨਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਕੀਤੀ ਗਈ ਸੀ। ਭਾਰਤ ਤੋਂ 25 ਲੱਖ ਵਾਲੰਟੀਅਰ ਸੈਨਿਕਾਂ ਦੇ ਵਿਸ਼ੇਸ਼ ਯੋਗਦਾਨ ਨੇ, 75 ਸਾਲ ਪਹਿਲਾਂ ਸੰਯੁਕਤ ਰਾਸ਼ਟਰ ਅਤੇ ਇਸ ਦੀ ਬਣਤਰ ਦੀ ਉਸਾਰੀ ਵਿਚ ਭਾਰਤ ਦੀ ਭਾਗੀਦਾਰੀ ਵਜੋਂ ਵੱਡੀ ਭੂਮਿਕਾ ਨਿਭਾਈ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਜੂਨ 1945 ਦੇ ਸਾਨ ਫ੍ਰਾਂਸਿਸਕੋ ਸੰਮੇਲਨ ਵਿਚ ਭਾਰਤ ਦੀ ਮੌਜੂਦਗੀ ਨੂੰ ਯਾਦ ਕੀਤਾ ਜਦੋਂ ਉਸ ਨੇ ਸੰਯੁਕਤ ਰਾਸ਼ਟਰ ਦੇ ਚਾਰਟਰ ਤੇ ਬਾਨੀ ਮੈਂਬਰ ਵਜੋਂ ਦਸਤਖਤ ਕੀਤੇ ਸਨ। ਉਨ੍ਹਾਂ ਕਿਹਾ ਕਿ ਯੁੱਧ ਦੀ ਭਿਆਨਕਤਾ ਤੋਂ ਇਕ ਨਵੀਂ ਉਮੀਦ ਪੈਦਾ ਹੋਈ ਜਿਸ ਨੇ ਸਾਰੇ ਵਿਸ਼ਵ ਲਈ ਇਕ ਸੰਸਥਾ ਦੀ ਸਿਰਜਣਾ ਦੀ ਨੀਂਹ ਰੱਖੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਸੰਯੁਕਤ ਰਾਸ਼ਟਰ ਦੇ ਝੰਡੇ ਹੇਠ ਸ਼ਾਂਤੀ ਅਤੇ ਵਿਕਾਸ ਦੇ ਕਾਰਨਾਂ ਨੂੰ ਅੱਗੇ ਵਧਾਇਆ।
ਪ੍ਰਧਾਨ ਮੰਤਰੀ ਦੇ ਸੰਬੋਧਨ ਨੇ ਸੰਯੁਕਤ ਰਾਸ਼ਟਰ ਵਿਚ ਭਾਰਤ ਦੀ ਸਰਗਰਮੀ ਦਾ ਇਕ ਢਾਂਚਾ ਪ੍ਰਦਾਨ ਕੀਤਾ, ਜਿਸ ਨੇ ਸੰਯੁਕਤ ਰਾਸ਼ਟਰ ਦੇ ਚਾਰਟਰ ਦੇ ਪ੍ਰਬੰਧਾਂ ਨੂੰ ਮਹੱਤਵ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਅੰਤਰਰਾਸ਼ਟਰੀ ਸੰਬੰਧਾਂ ਦਾ ਲੋਕਤੰਤਰੀਕਰਨ ਕੀਤਾ ਗਿਆ ਹੈ। ਬਸਤੀਵਾਦੀ ਸ਼ਾਸਨ ਤੋਂ ਭਾਰਤ ਦੀ ਆਜ਼ਾਦੀ ਨਾਲ ਇੱਕ ਨਵਾਂ ਰਾਹ ਖੁੱਲ੍ਹਦਾ ਹੈ ਅਤੇ ਭਾਰਤ ਸੰਯੁਕਤ ਰਾਸ਼ਟਰ ਦਾ ਮੈਂਬਰ ਬਣਦਾ ਹੈ। ਸਿੱਟੇ ਵਜੋਂ ਬਹੁਤ ਸਾਰੇ ਬਸਤੀਵਾਦ ਤੋਂ ਮੁਕਤ ਹੋਏ ਨਵੇਂ ਦੇਸ਼ ਸੰਯੁਕਤ ਰਾਸ਼ਟਰ ਦੇ ਮੈਂਬਰ ਵਜੋਂ ਉਸ ਵਿੱਚ ਸ਼ਾਮਿਲ ਹੋਏ। ਉਨ੍ਹਾਂ ਨੇ ਜਨਰਲ ਅਸੈਂਬਲੀ ਦੁਆਰਾ ਇੱਕ ਦੇਸ਼ ਇੱਕ ਵੋਟ ਦੇ ਲੋਕਤੰਤਰੀ ਸਿਧਾਂਤ ਦੇ ਅਧਾਰ ਤੇ ਲਏ ਗਏ ਫੈਸਲਿਆਂ ਵਿੱਚ ਹਿੱਸਾ ਲਿਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਨੇ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਲਈ ਏਕੀਕ੍ਰਿਤ ਪਹੁੰਚ ਨੂੰ ਕਾਇਮ ਰੱਖਿਆ ਹੈ। ਸੰਯੁਕਤ ਰਾਸ਼ਟਰ ਦੇ ਸ਼ਾਂਤੀ ਰੱਖਿਅਕ ਕਾਰਜਾਂ ਵਿਚ ਭਾਰਤ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫਿਰ ਵੀ ਸੰਯੁਕਤ ਰਾਸ਼ਟਰ ਦਾ ਅਸਲ ਮਿਸ਼ਨ ਹਾਲੇ ਵੀ ਅਧੂਰਾ ਹੀ ਹੈ।
ਸੰਯੁਕਤ ਰਾਸ਼ਟਰ ਲਈ ਭਾਰਤ ਦਾ ਦ੍ਰਿਸ਼ਟੀਕੋਣ ਸਰਬਪੱਖੀ ਵਿਕਾਸ, ਜੀਵਨ ਦੇ ਹਰੇਕ ਢੰਗ ਦਾ ਸਤਿਕਾਰ ਅਤੇ ਮਤਭੇਦਾਂ ਨੂੰ ਅਹਿੰਸਾ ਦੇ ਤਰੀਕੇ ਨਾਲ ਨਿਪਟਾਉਣਾ ਹੈ। ਵਸੂਧੈਵ ਕੁਟੰਬਕਮ ਦੇ ਭਾਰਤੀ ਦਰਸ਼ਨ ਜੋ ਸਾਰੀ ਸ੍ਰਿਸ਼ਟੀ ਨੂੰ ਇਕ ਪਰਿਵਾਰ ਦੇ ਰੂਪ ਵਿਚ ਦੇਖਦਾ ਹੈ, ਭਾਰਤ ਨੇ ਬਕਾਇਦਾ ਅੰਤਰਰਾਸ਼ਟਰੀ ਸਹਿਯੋਗ ਦੇ ਸਿਧਾਂਤ ਨੂੰ ਸਾਰਥਕ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਜੋ ਸੰਯੁਕਤ ਰਾਸ਼ਟਰ ਦੇ ਕਾਰਜਾਂ ਦੇ ਕੇਂਦਰ ਵਿਚ ਹੈ।
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਸੰਯੁਕਤ ਰਾਸ਼ਟਰ ਦੇ ਏਜੰਡੇ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੀ ਪ੍ਰਭਾਵਸ਼ੀਲਤਾ ਦੇ ਨਿਰਪੱਖ ਮੁਲਾਂਕਣ ਦੀ ਲੋੜ ਹੈ। ਇਨ੍ਹਾਂ ਚੁਣੌਤੀਆਂ ਦੇ ਸਫਲਤਾ ਪੂਰਵਕ ਨਿਪਟਾਰੇ ਲਈ ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਦੀ ਭਰੋਸੇਯੋਗਤਾ ਅਤੇ ਸਾਰਥਕਤਾ ਨੂੰ ਬਰਕਰਾਰ ਰੱਖਣ ਲਈ ਇਸ ਵਿੱਚ ਵਿਆਪਕ ਸੁਧਾਰਾਂ ਦੀ ਮੰਗ ਕੀਤੀ।
ਗੌਰਤਲਬ ਹੈ ਕਿ ਇਸ ਬੈਠਕ ਵਿਚ ਵਿਸ਼ਵ ਨੇਤਾਵਾਂ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ। ਇਸ ਵਿਚ ਖੁਦ ਸੰਯੁਕਤ ਰਾਸ਼ਟਰ ਦੇ ਸੁਧਾਰ ਦੀ ਮੰਗ ਵੀ ਸ਼ਾਮਿਲ ਹੈ। ਅਸੀਂ ਪੁਰਾਣੇ ਢਾਂਚਿਆਂ ਨਾਲ ਅੱਜ ਦੀਆਂ ਚੁਣੌਤੀਆਂ ਦਾ ਮੁਕਾਬਲਾ ਨਹੀਂ ਕਰ ਸਕਦੇ, ਉਨ੍ਹਾਂ ਕਿਹਾ ਕਿ ਵਿਆਪਕ ਸੁਧਾਰਾਂ ਤੋਂ ਬਿਨਾਂ ਸੰਯੁਕਤ ਰਾਸ਼ਟਰ ਨੂੰ ਭਰੋਸੇ ਦੇ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ। ਐਲਾਨਨਾਮੇ ਵਿੱਚ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਵਿੱਚ ਸੁਧਾਰ ਲਿਆਉਣ ਲਈ ਇਸ ਦੇ ਵਿਸਥਾਰ ਦੀ ਮੰਗ ਕੀਤੀ ਗਈ ਹੈ, ਜਦਕਿ ਜਨਰਲ ਅਸੈਂਬਲੀ ਨੂੰ ਮੁੜ ਸੁਰਜੀਤ ਕਰਨਾ ਅਤੇ ਆਰਥਿਕ ਅਤੇ ਸਮਾਜਿਕ ਕੌਂਸਲ ਨੂੰ ਮਜ਼ਬੂਤ ਕਰਨ ਵਰਗੇ ਮੁੱਦੇ ਵੀ ਇਸ ਬੈਠਕ ਵਿੱਚ ਰੱਖੇ ਗਏ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੇਕਿਤ ਟਿਕਾਊ ਵਿਕਾਸ, ਜਲਵਾਯੂ ਤਬਦੀਲੀ, ਵਿਵਾਦਾਂ ਦਾ ਸ਼ਾਂਤਮਈ ਹੱਲ, ਅਸਮਾਨਤਾਵਾਂ ਨੂੰ ਘਟਾਉਣ ਅਤੇ ਡਿਜੀਟਲ ਤਕਨਾਲੋਜੀ ਦਾ ਲਾਭ ਉਠਾਉਣ ਦੇ ਐਲਾਨਨਾਮੇ ਅਜਿਹੇ ਜ਼ਰੂਰੀ ਕਦਮਾਂ ਦੀ ਅਣਹੋਂਦ ਵਿਚ ਬੇਕਾਰ ਰਹਿ ਜਾਣਗੇ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਸਦੀਵੀ ਸ਼ਾਂਤੀ ਅਤੇ ਖੁਸ਼ਹਾਲੀ ਦੇ ਲਈ ਵਿਸ਼ਵ ਦੇ ਦੇਸ਼ਾਂ ਨੂੰ ਸਾਂਝੇ ਤੌਰ ਤੇ ਉਪਰਾਲਾ ਕਰਨ ਦੇ ਭਾਰਤ ਦੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਅੰਤਰ-ਸੰਬੰਧਤ ਦੁਨੀਆ ਦੇ ਲਈ ਸਾਨੂੰ ਬਹੁਪੱਖੀ ਸੁਧਾਰਾਂ ਵੱਲ ਧਿਆਨ ਦੇਣ ਦੀ ਲੋੜ ਹੈ। ਸੰਯੁਕਤ ਰਾਸ਼ਟਰ ਸੰਘ ਨੂੰ ਮੌਜੂਦਾ ਹਾਲਾਤ ਨਾਲ ਨਿਪਟਣ ਅਤੇ ਮਨੁੱਖੀ ਭਲਾਈ 'ਤੇ ਧਿਆਨ ਕੇਂਦ੍ਰਿਤ ਕਰਦਿਆਂ ਸਾਂਝੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇਸ ਦੇ ਸਾਰੇ ਭਾਗੀਦਾਰਾਂ ਨੂੰ ਸ਼ਕਤੀ ਦੇਣ ਦੀ ਲੋੜ ਹੈ।
ਸਕ੍ਰਿਪਟ: ਅੰਬੈਸਡਰ, ਅਸ਼ੋਕ ਕੁਮਾਰ ਮੁਕੇਰਜੀ, ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਾਬਕਾ ਸਥਾਈ ਪ੍ਰਤੀਨਿਧੀ
Comments
Post a Comment